ਵਾਸ਼ਿੰਗਟਨ, ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ ਸਰਕਾਰ ਦੀ ਅਪੀਲ ‘ਤੇ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਚੈੱਕ ਸੰਵਿਧਾਨਕ ਅਦਾਲਤ ਨੇ ਪਿਛਲੇ ਮਹੀਨੇ ਹਵਾਲਗੀ ਵਿਰੁੱਧ ਗੁਪਤਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਮਰੀਕਾ ਦੇ ਸੰਘੀ ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਗੁਪਤਾ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਭਾਰਤ ਨੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਅਤੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਗੁਪਤਾ ਇਸ ਸਮੇਂ ਬਰੁਕਲਿਨ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਬੰਦ ਹੈ।
Related Posts
ਭਗਵੰਤ ਮਾਨ ਕੈਬਨਿਟ ਦਾ ਗਠਨ : 10 ਮੰਤਰੀਆਂ ਨੇ ਚੁੱਕੀ ਸਹੁੰ, ਜਾਣੋ ਪੂਰਾ ਵੇਰਵਾ
ਚੰਡੀਗੜ੍ਹ, 19 ਮਾਰਚ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਪਹਿਲੇ ਦਸ ਮੰਤਰੀਆਂ ਨੇ ਅੱਜ ਆਪਣੇ ਅਹੁਦੇ ਦੀ ਗੋਪਨੀਅਤਾ…
ਅੰਮ੍ਰਿਤਸਰ ਪੂਰਬੀ ਤੋਂ ਬਿਕਰਮ ਮਜੀਠੀਆ ਹਾਰੇ, ਪਤਨੀ ਗਨੀਵ ਨੇ ਮਜੀਠਾ ਤੋਂ ਮਾਰੀ ਬਾਜ਼ੀ
ਅੰਮ੍ਰਿਤਸਰ, 10 ਮਾਰਚ (ਬਿਊਰੋ)- 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਸ਼੍ਰੋਮਣੀ ਅਕਾਲੀ…
‘ਆਪ’ ਵਿਧਾਇਕ ਗੱਜਣਮਾਜਰਾ ਨਹੀਂ ਹੋ ਸਕੇ ਰਿਹਾਅ
ਪਟਿਆਲਾ- ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਕਾਗਜ਼ੀ ਕਾਰਵਾਈ ਪੂਰੀ ਨਾ ਹੋਣ…