ਕੋਲਕਾਤਾ, ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਅੱਜ ਸਵੇਰੇ ਰਾਜ ਭਵਨ ’ਚ ਤਾਇਨਾਤ ਕੋਲਕਾਤਾ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਇਮਾਰਤ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਅਧਿਕਾਰੀ ਨੇ ਦੱਸਿਆ ਕਿ ਰਾਜਪਾਲ ਉੱਤਰੀ ਗੇਟ ਕੋਲ ਪੁਲੀਸ ਚੌਕੀ ਨੂੰ ‘ਜਨ ਮੰਚ’ ਨੂੰ ਬਦਲਣ ਦੀ ਯੋਜਨਾ ਬਣਾ ਰਹੇ ਹਨ। ਕੁਝ ਦਿਨ ਪਹਿਲਾਂ ਪੁਲੀਸ ਨੇ ਭਾਜਪਾ ਦੇ ਨੇਤਾ ਸੁਭੇਂਦੂ ਅਧਿਕਾਰੀ ਅਤੇ ਰਾਜ ਵਿੱਚ ਚੋਣਾਂ ਤੋਂ ਬਾਅਦ ਹਿੰਸਾ ਦੇ ਕਥਿਤ ਪੀੜਤਾਂ ਨੂੰ ਸ੍ਰੀ ਬੋਸ ਨੂੰ ਮਿਲਣ ਲਈ ਰਾਜ ਭਵਨ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ, ਭਾਵੇਂ ਰਾਜਪਾਲ ਨੇ ਇਸ ਦੀ ਲਿਖਤੀ ਇਜਾਜ਼ਤ ਦਿੱਤੀ ਸੀ। ਇਸ ਤੋਂ ਬਾਅਦ ਰਾਜਪਾਲ ਦਾ ਇਹ ਹੁਕਮ ਆਇਆ ਹੈ।
ਪੱਛਮੀ ਬੰਗਾਲ ਦੇ ਰਾਜਪਾਲ ਨੇ ਪੁਲੀਸ ਨੂੰ ਤੁਰੰਤ ਰਾਜ ਭਵਨ ਖਾਲੀ ਕਰਨ ਦਾ ਹੁਕਮ ਦਿੱਤਾ
