ਜਲੰਧਰ : ਭਾਰਤੀ ਜਨਤਾ ਪਾਰਟੀ ਨੇ ਸੋਮਵਾਰ ਨੂੰ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਸ਼ੀਤਲ ਅੰਗੁਰਾਲ ਦਾ ਨਾਂ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਮੁੜ ਭਾਜਪਾ ‘ਚ ਸ਼ਾਮਿਲ ਹੋ ਗਿਆ ਸੀ। ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁੱਕਰਵਾਰ ਤੋਂ ਸ਼ੁਰੂ ਹੋ ਚੁੱਕੀ ਹੈ।
ਭਾਜਪਾ ਨੇ ਜਲੰਧਰ ਪੱਛਮੀ ਤੋਂ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ
