ਚੰਡੀਗੜ੍ਹ, 17 ਜੂਨ- ਪੰਜਾਬ ਭਾਜਪਾ ਨੇ ਜਲੰਧਰ ਪੱਛਮੀ ਵਿਖੇ 10 ਜੁਲਾਈ ਨੂੰ ਹੋਣ ਵਾਲੀਆਂ ਉਪ ਚੋਣਾਂ ਵਿਚ ਪ੍ਰਚਾਰ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਚੋਣਾਂ ਵਿਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੇਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ , ਗਜੇਂਦਰ ਸਿੰਘ ਸ਼ੇਖ਼ਾਵਤ, ਅਨੁਰਾਗ ਠਾਕੁਰ ਤੇ ਰਵਨੀਤ ਸਿੰਘ ਬਿੱਟੂ ਸਮੇਤ ਪਾਰਟੀ ਦੇ ਕਈ ਦਿੱਗਜ਼ ਆਗੂ ਚੋਣ ਪ੍ਰਚਾਰ ਕਰਨਗੇ।
ਭਾਜਪਾ ਨੇ 38 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
