ਨਵੀਂ ਦਿੱਲੀ, ਹਰਿਆਣਾ ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਅੱਜ ਇੱਥੇ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਮੰਗਲਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ ਨਿੱਜੀ ਜਾਗੀਰ’ ਵਾਂਗ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦਾ ਅਸਿੱਧਾ ਇਸ਼ਾਰਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਵੱਲ ਮੰਨਿਆ ਜਾਂਦਾ ਹੈ। ਕਿਰਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀਲਾਲ ਦੀ ਨੂੰਹ ਹੈ ਅਤੇ ਤੋਸ਼ਾਮ ਭਿਵਾਨੀ ਜ਼ਿਲ੍ਹੇ ਦੀ ਵਿਧਾਇਕਾ ਹੈ।
Related Posts
ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਤੇ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਚੱਕਾ ਜਾਮ ਸੱਦੇ ‘ਤੇ ਰੇਲਾਂ ਤੇ ਸੜਕਾਂ ਜਾਮ
ਚੰਡੀਗੜ੍ਹ 31 ਜੁਲਾਈ : ਕੌਮੀ ਪੱਧਰ ‘ਤੇ ਸੰਘਰਸ਼ਸ਼ੀਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ…
ਵਿਜੀਲੈਂਸ ਦੇ ਡਰੋਂ ‘ਆਪ’ ਵਿੱਚ ਗਿਆ ਦਲਵੀਰ ਗੋਲਡੀ: ਖਹਿਰਾ
ਸੰਗਰੂਰ, 1 ਮਈ ਸੰਗਰੂਰ ਸੰਸਦੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿਜੀਲੈਂਸ ਤੋਂ ਡਰਦਾ…
BCCI ਦੇ ਚੀਫ ਸਿਲੈਕਟਰ ਚੇਤਨ ਸ਼ਰਮਾ ਨੇ ਦਿੱਤਾ ਅਸਤੀਫ਼ਾ
ਹਾਲ ਹੀ ‘ਚ ਇੱਕ ਟੀਵੀ ਚੈਨਲ ਦੇ ਸਟਿੰਗ ਆਪ੍ਰੇਸ਼ਨ ‘ਚ ਫਸਣ ਤੋਂ ਬਾਅਦ ਬੀਸੀਸੀਆਈ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ…