ਨਵੀਂ ਦਿੱਲੀ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਦਾ ਮੁਖੀ ਤੇ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ (National Security Act) ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਪਪਲਪ੍ਰੀਤ, ਪ੍ਰਧਾਨਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ‘ਤੇ ਵੀ ਐਨਐਸਏ ਵਧਾਇਆ ਗਿਆ ਹੈ। ਪਿਛਲੇ ਸਾਲ ਮਾਰਚ ਮਹੀਨੇ ਇਨ੍ਹਾਂ ਸਾਰਿਆਂ ‘ਤੇ ਐਨਐਸਏ ਲਗਾਇਆ ਗਿਆ ਸੀ ਤੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ 2 ਲੱਖ ਤੋਂ ਜ਼ਿਆਦਾ ਵੋਟਾਂ ਨਾਲ ਜਿੱਤਿਆ ਹੈ। ਅਜਿਹੇ ਵਿਚ ਉਸ ਦੇ ਸਹੁੰ ਚੁੱਕਣ ਲਈ ਬਾਹਰ ਆਉਣ ਸਬੰਧੀ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸਰਕਾਰ ਵੱਲੋਂ NSA ‘ਚ ਇਕ ਸਾਲ ਦੇ ਵਾਧੇ ਨੂੰ ਲੈ ਕੇ ਮੁੜ ਸ਼ਸ਼ੋਪੰਜ ਵਧ ਗਿਆ ਹੈ ਕਿ ਕੀ ਉਹ ਹਲਫ਼ ਲੈਣ ਲਈ ਜੇਲ੍ਹ ਤੋਂ ਬਾਹਰ ਆਵੇਗਾ ਜਾਂ ਨਹੀਂ ?
ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ‘ਤੇ 1 ਸਾਲ ਲਈ ਹੋਰ ਵਧਾਇਆ NSA, ਕੀ ਸਹੁੰ ਚੁੱਕਣ ਲਈ ਆਵੇਗਾ ਬਾਹਰ ?
