ਚੰਡੀਗੜ੍ਹ, ਪਨਬੱਸ ਤੇ ਪੀਆਰਟੀਸੀ ਦੇ ਆਊਟਸੋਰਸਿੰਗ ਡਰਾਈਵਰਾਂ ਤੇ ਕੰਡਕਟਰਾਂ ਨੂੰ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ 20 ਜੂਨ ਨੂੰ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ। ਅੱਜ ਇਥੇ ਸੈਕਟਰ 17 ਵਿਖੇ ਮੀਟਿੰਗ ਵਿੱਚ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਾਈਵੇਟ ਠੇਕੇਦਾਰ ਰਾਹੀਂ ਜ਼ਲੀਲ ਕਰਵਾਇਆ ਜਾ ਰਿਹਾ ਹੈ। ਡਰਾਈਵਰਾਂ ਅਤੇ ਕੰਡਕਟਰਾਂ ਦੀਆਂ ਪਿਛਲੇ ਦੋ ਮਹੀਨੇ ਤੋਂ ਤਨਖਾਹ ਨਹੀਂ ਪਾਈਆਂ ਜਾ ਰਹੀਆਂ, ਗਰੁੱਪ ਇੰਸ਼ੋਰੈਂਸ ਨਹੀਂ ਕਰਵਾਈ ਜਾ ਰਹੀ, ਵੈੱਲਫੇਅਰ ਫੰਡਾਂ ਵਿੱਚ ਵੀ ਕਟੌਤੀ ਨਹੀਂ ਕੀਤੀ ਜਾ ਰਹੀ ਤੇ ਨਾ ਹੀ ਵੈਲਫੇਅਰ ਸਕੀਮਾਂ ਦਾ ਮੁਲਾਜ਼ਮਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਮੁਲਾਜ਼ਮ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਨਾਲ ਮੀਟਿੰਗ ਕਰਨ ਦੀ ਮੰਗ ਕਰਦੇ ਹਨ ਤਾਂ ਮੀਟਿੰਗ ਨੂੰ ਟਾਲ ਦਿੱਤਾ ਜਾਂਦਾ ਹੈ। ਅੱਜ ਵੀ 19 ਜੂਨ ਨੂੰ ਡਾਇਰੈਕਟਰ ਟਰਾਂਸਪੋਰਟ ਵੱਲੋਂ ਯੂਨੀਅਨ ਨਾਲ ਮੀਟਿੰਗ ਰੱਖੀ ਗਈ ਸੀ ਪਰ ਨਾਲ ਹੀ ਸਮਾਂ ਦੇਣ ਤੋਂ ਬਾਅਦ ਡਾਇਰੈਕਟਰ ਵੱਲੋਂ ਅਚਾਨਕ ਮੀਟਿੰਗ ਰੱਦ ਕਰ ਦਿੱਤੀ ਗਈ। ਉਨ੍ਹਾਂ ਵੀ ਦੱਸਿਆ ਕਿ 20 ਜੂਨ ਨੂੰ ਪੀਆਰਟੀਸੀ ਅਤੇ ਪਨ ਬੱਸ ਦਾ ਚੱਕਾ ਜਾਮ ਸ਼ੁਰੂ ਕਰ ਦਿੱਤਾ ਜਾਵੇਗਾ।
ਪਨਬੱਸ ਅਤੇ ਪੀਆਰਟੀਸੀ ਕਾਮਿਆਂ ਵੱਲੋਂ 20 ਨੂੰ ਮਾਨ ਦੀ ਚੰਡੀਗੜ੍ਹ ਰਿਹਾਇਸ਼ ਘੇਰਨ ਦਾ ਐਲਾਨ
