ਸਾਲ 2023 ਬੈਚ ਦੇ ਪੰਜ ਆਈਏਐੱਸ ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, CM ਨੇ ਡਿਊਟੀ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਦਿੱਤਾ ਸੱਦਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸੰਜੀਦਗੀ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਦਿੱਤਾ।

ਪੰਜ ਪ੍ਰੋਬੇਸ਼ਨਰ ਅਫ਼ਸਰਾਂ ਆਦਿਤਿਆ ਸ਼ਰਮਾ, ਸੁਨੀਲ, ਸੋਨਮ, ਕ੍ਰਿਤਿਕਾ ਗੋਇਲ ਅਤੇ ਰਾਕੇਸ਼ ਕੁਮਾਰ ਮੀਨਾ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬਿਹਤਰੀਨ ਪ੍ਰਸ਼ਾਸਨ, ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਭਲਾਈ ਤੇ ਵਿਕਾਸ ਯੋਜਨਾਵਾਂ ਨੂੰ ਸਮਾਂਬੱਧ ਲਾਗੂ ਕਰਨਾ ਦੇ ਚੰਗੇ ਟੀਚਿਆਂ ਦੀ ਪੂਰਤੀ ਲਈ ਆਪਣੀ ਸਮਰੱਥਾ ਅਨੁਸਾਰ ਸੇਵਾਵਾਂ ਪ੍ਰਦਾਨ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸਾਲ 2023 ਬੈਚ ਦੇ ਇਹ ਨਵੇਂ ਆਈ.ਏ.ਐਸ. ਅਧਿਕਾਰੀ ਸੂਬੇ ਦੀ ਸ਼ਾਨ ਨੂੰ ਸਿਖਰਾਂ ‘ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਆਈ.ਏ.ਐਸ. ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਚੋਣ ਪੂਰੀ ਮਿਹਨਤ, ਯੋਗਤਾ ਅਤੇ ਕਾਬਲੀਅਤ ਦੇ ਆਧਾਰ ‘ਤੇ ਹੋਈ ਹੈ।

Leave a Reply

Your email address will not be published. Required fields are marked *