ਸ਼ਿਮਲਾ, ਹਿਮਾਚਲ ਦੇ ਸ਼ਿਮਲਾ ਜ਼ਿਲ੍ਹੇ ਦੇ ਕੁੱਦੂ-ਦਿਲਤਾਰੀ ਰੋਡ ’ਤੇ ਅੱਜ ਸਵੇਰੇ ਬੱਸ ਪਲਟਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸਵੇਰੇ 6.45 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐੱਚਆਰਟੀਸੀ) ਦੀ ਬੱਸ ਕੁੱਦੂ ਤੋਂ ਦਿਲਤਾਰੀ ਵੱਲ ਜਾ ਰਹੀ ਸੀ। ਬੱਸ ਵਿੱਚ ਸੱਤ ਵਿਅਕਤੀ ਸਵਾਰ ਸਨ। ਇਸ ਹਾਦਸੇ ਵਿੱਚ ਬੱਸ ਸਵਾਰਾਂ ਬਿਰਮਾ ਦੇਵੀ ਅਤੇ ਧੰਨ ਸ਼ਾਹ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਬੱਸ ਦੇ ਡਰਾਈਵਰ ਕਰਮ ਦਾਸ ਅਤੇ ਕੰਡਕਟਰ ਰਾਕੇਸ਼ ਕੁਮਾਰ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਹਿਮਾਚਲ ਪ੍ਰਦੇਸ਼: ਸ਼ਿਮਲਾ ਜ਼ਿਲ੍ਹੇ ’ਚ ਬੱਸ ਪਲਟਣ ਕਾਰਨ ਡਰਾਈਵਰ ਤੇ ਕੰਡਕਟਰ ਸਣੇ 4 ਮੌਤਾਂ, 3 ਜ਼ਖ਼ਮੀ
