ਚੰਡੀਗੜ੍ਹ, 20 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਦੋ ਵਾਰ ਦੀ ਕੌਂਸਲਰ ਬੀਬੀ ਸੁਰਜੀਤ ਕੌਰ ਪਤਨੀ ਮਰਹੂਮ ਜਥੇਦਾਰ ਪ੍ਰੀਤਮ ਸਿੰਘ ਨੂੰ ਜਲੰਧਰ ਪੱਛਮੀ (ਰਾਖਵਾਂ) ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ।
ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਉਮੀਦਵਾਰ ਦਾ ਫੈਸਲਾ ਕਰਨ ਲਈ ਬਣਾਈ ਚਾਰ ਮੈਂਬਰੀ ਕਮੇਟੀ ਵੱਲੋਂ ਲਿਆ ਗਿਆ ਹੈ। ਕਮੇਟੀ ਦੇ ਹੋਰ ਮੈਂਬਰਾਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਡਾ. ਸੁਖਵਿੰਦਰ ਸੁੱਖੀ ਅਤੇ ਮਹਿੰਦਰ ਸਿੰਘ ਕੇਪੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਤੋਂ ਹਨ ਤੇ ਉਹਨਾਂ ਦੇ ਮਰਹੂਮ ਪਤੀ ਜਥੇਦਾਰ ਪ੍ਰੀਤਮ ਸਿੰਘ ਵੀ ਇਕ ਵਾਰ ਕੌਂਸਲਰ ਰਹੇ ਹਨ। ਉਹਨਾਂ ਕਿਹਾ ਕਿ ਸੁਰਜੀਤ ਕੌਰ ਵੀ ਆਪਣੇ ਸਮਾਜ ਸੇਵੀ ਕੰਮਾਂ ਵਾਸਤੇ ਜਾਣੇ ਜਾਂਦੇ ਹਨ।
ਦੋ ਵਾਰ ਦੀ ਕੌਂਸਲਰ ਬੀਬੀ ਸੁਰਜੀਤ ਕੌਰ ਜਲੰਧਰ ਪੱਛਮੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਲਾਨੇ
