ਜਲੰਧਰ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਰਿਟਰਨਿੰਗ ਅਫ਼ਸਰ ਅਲਕਾ ਕਾਲੀਆ ਕੋਲ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਵੀ ਹਾਜ਼ਰ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਵੀ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਦਾਖਲ ਕਰਵਾਏ।

ਇਸ ਮੌਕੇ ਬੀਬੀ ਜਗੀਰ ਕੌਰ, ਸਾਬਕਾ ਐੱਮਪੀ ਮਹਿੰਦਰ ਸਿੰਘ ਕੇਪੀ ਵੀ ਹਾਜ਼ਰ ਸਨ। ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰਪਾਲ ਭਗਤ ਨੇ ਵੀ ਕਾਗ਼ਜ਼ ਦਾਖ਼ਲ ਕੀਤੇ। ਉਨ੍ਹਾਂ ਨਾਲ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਵੀ ਸਨ।