ਨਵੀਂ ਦਿੱਲੀ,ਕੇਂਦਰ ਸਰਕਾਰ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਬੇਨਿਯਮੀਆਂ ਨੂੰ ਰੋਕਣ ਦੇ ਉਦੇਸ਼ ਨਾਲ ਸਖ਼ਤ ਕਾਨੂੰਨ ਲਾਗੂ ਕੀਤਾ ਹੈ। ਇਸ ਕਾਨੂੰਨ ਤਹਿਤ ਦੋਸ਼ੀ ਨੂੰ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 1 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਮਹੀਨੇ ਪਹਿਲਾਂ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਬਿੱਲ 2024 ਨੂੰ ਮਨਜ਼ੂਰੀ ਦਿੱਤੀ ਸੀ। ਪਰਸੋਨਲ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਇਸ ਕਾਨੂੰਨ ਦੀਆਂ ਵਿਵਸਥਾਵਾਂ 21 ਜੂਨ ਤੋਂ ਲਾਗੂ ਹੋ ਗਈਆਂ ਹਨ। ਯੂਜੀਸੀ-ਨੈੱਟ 2024 ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਚੱਲ ਰਹੇ ਵਿਵਾਦ ਕਾਰਨ ਸਰਕਾਰ ਦੇ ਇਸ ਕਦਮ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
Related Posts
ਦਿੱਲੀ ਕੂਚ ਲਈ ਅੜੇ ਕਿਸਾਨ, ਅਫ਼ਸਰਾਂ ਨਾਲ ਬੈਠਕ ਰਹੀ ਬੇਸਿੱਟਾ
ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਫਰਵਰੀ ਤੋਂ ਸੜਕ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ…
ਦੋ ਕਾਰਾਂ ਦੀ ਟੱਕਰ ‘ਚ 2 ਔਰਤਾਂ ਸਮੇਤ 4 ਦੀ ਮੌਤ
ਹਰੀਕੇ ਪੱਤਣ, 13 ਜੂਨ (ਸੰਜੀਵ ਕੁੰਦਰਾ) – ਕਸਬਾ ਹਰੀਕੇ ਨਜ਼ਦੀਕ ਕੌਮੀ ਮਾਰਗ 54 ‘ਤੇ 2 ਕਾਰਾਂ ਦੀ ਟੱਕਰ ਵਿੱਚ 2…
ਵੋਟਰਾਂ ਦਾ ਧੰਨਵਾਦ ਕਰਨ ਪੁੱਜੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ
ਧੂਰੀ/ਸੰਗਰੂਰ, 12 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਉਮੀਦਵਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ…