ਨਵੀਂ ਦਿੱਲੀ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸਵੇਰੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿੱਤ ਮੰਤਰੀਆਂ ਨਾਲ ਬਜਟ ਤੋਂ ਪਹਿਲਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਆਗਾਮੀ ਕੇਂਦਰੀ ਬਜਟ 2024-25 ਲਈ ਸੁਝਾਅ ਲੈਣ ਲਈ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਵੱਲੋਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਤ ਮੰਤਰੀਆਂ ਨਾਲ ਮੀਟਿੰਗ ਕਰਵਾਈ ਜਾਂਦੀ ਹੈ। ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਹਿੱਸਾ ਲੈ ਰਹੇ ਹਨ।
ਸਾਲ 2024-25 ਦੇ ਬਜਟ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਖ਼ਜ਼ਾਨਾ ਮੰਤਰੀਆਂ ਨਾਲ ਮੀਟਿੰਗ ਕੀਤੀ
