ਨਵੀਂ ਦਿੱਲੀ, ਰਾਸ਼ਟਰੀ ਰਾਜਧਾਨੀ ‘ਚ ਪਾਣੀ ਸੰਕਟ ਕਾਰਨ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਹੈ। ਦੱਖਣੀ ਦਿੱਲੀ ਦੇ ਭੋਗਲ ਵਿੱਚ ਆਪਣੇ ਜਲ ਸੱਤਿਆਗ੍ਰਹਿ ਸਥਾਨ ਤੋਂ ਵੀਡੀਓ ਸੰਦੇਸ਼ ਵਿੱਚ ਆਤਿਸ਼ੀ ਨੇ ਕਿਹਾ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਵੇਗੀ, ਜਦੋਂ ਤੱਕ ਹਰਿਆਣਾ ਦਿੱਲੀ ਵਾਸੀਆਂ ਲਈ ਹੋਰ ਪਾਣੀ ਨਹੀਂ ਛੱਡਦਾ। ਸ਼ਹਿਰ ਦੇ 28 ਲੱਖ ਲੋਕ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਮੰਤਰੀ ਦਾ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਈ ਹੈ ਤੇ ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਯਮੁਨਾ ਨਦੀ ਵਿੱਚ ਦਿੱਲੀ ਦੇ ਹਿੱਸੇ ਦਾ ਪਾਣੀ ਨਹੀਂ ਛੱਡ ਰਿਹਾ।
ਨਵੀਂ ਦਿੱਲੀ: ਆਤਿਸ਼ੀ ਦੀ ਅਣਮਿੱਥੀ ਭੁੱਖ ਹੜਤਾਲ ਦੂਜੇ ਦਿਨ ਜਾਰੀ
