ਭਵਾਨੀਗੜ੍ਹ, ,28 ਅਗਸਤ (ਦਲਜੀਤ ਸਿੰਘ)- ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਆਪਣੇ ਹਲਕੇ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਲਗਾਤਾਰ ਵਿਰੋਧ ਝੱਲਣਾ ਪੈ ਰਿਹਾ ਹੈ। ਅੱਜ ਸ਼ਨੀਵਾਰ ਨੂੰ ਨੇੜਲੇ ਪਿੰਡ ਫੱਗੂਵਾਲਾ ਦੇ ਸਰਕਾਰੀ ਸਕੂਲ ਵਿਖੇ ਪਹੁੰਚੇ ਸਿੰਗਲਾ ਦੇ ਪ੍ਰੋਗਰਾਮ ਦੇ ਬਾਹਰ ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਿੰਗਲਾ ਦੇ ਪ੍ਰੋਗਰਾਮ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਪੁਲਸ ਨੇ ਸਕੂਲ ਅੰਦਰ ਦਾਖਲ ਨਹੀਂ ਹੋਣ ਦਿੱਤਾ ਤੇ ਉਨ੍ਹਾਂ ਦੀ ਖਿੱਚ ਧੂਅ ਕਰਦੇ ਹੋਏ ਪ੍ਰਦਰਸ਼ਨਕਾਰੀ 8 ਅਧਿਆਪਕਾਂ ਨੂੰ ਪੁਲਸ ਨੇ ਆਪਣੇ ਹਿਰਾਸਤ ’ਚ ਲੈ ਲਿਆ ਤੇ ਭਵਾਨੀਗੜ੍ਹ ਥਾਣੇ ਵਿੱਚ ਡੱਕ ਦਿੱਤਾ।
ਭਵਾਨੀਗੜ੍ਹ ’ਚ ਵਿਜੈਇੰਦਰ ਸਿੰਗਲਾ ਦਾ ਜ਼ਬਰਦਸਤ ਵਿਰੋਧ, ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਥਾਣੇ ’ਚ ਡੱਕਿਆ
