ਨਵੀਂ ਦਿੱਲੀ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਲੋਕ ਸਭਾ ਦੇ ਡਿਪਟੀ ਸਪੀਕਰ ਦਾ ਅਹੁਦਾ ਵਿਰੋਧੀ ਧਿਰ ਨੂੰ ਦੇਣ ਦੀ ਪ੍ਰੰਪਰਾ ਹੈ, ਜੇ ਨਰਿੰਦਰ ਮੋਦੀ ਸਰਕਾਰ ਇਸ ਰਵਾਇਤ ਦਾ ਪਾਲਣ ਕਰਦੀ ਹੈ ਤਾਂ ਸਮੁੱਚੀ ਵਿਰੋਧੀ ਧਿਰ ਸਦਨ ਦੇ ਸਪੀਕਰ ਦੀ ਚੋਣ ਦਾ ਦੌਰਾਨ ਸਰਕਾਰ ਦਾ ਸਮਰਥਨ ਕਰੇਗੀ। ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸਮਰਥਨ ਲਈ ਫੋਨ ਕੀਤਾ ਸੀ ਅਤੇ ਉਨ੍ਹਾਂ ਨੂੰ ਦੁਬਾਰਾ ਫੋਨ ਕਰਨ ਦੀ ਗੱਲ ਕੀਤੀ ਸੀ ਪਰ ਹਾਲੇ ਤੱਕ ਉਨ੍ਹਾਂ ਦਾ ਫੋਨ ਨਹੀਂ ਆਇਆ। ਸ੍ਰੀ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਵਿਰੋਧੀ ਧਿਰ ਤੋਂ ਉਸਾਰੂ ਸਹਿਯੋਗ ਦੀ ਆਸ ਰੱਖਦੇ ਹਨ ਪਰ ਕਾਂਗਰਸੀ ਆਗੂ ਦਾ ਅਪਮਾਨ ਕੀਤਾ ਜਾ ਰਿਹਾ ਹੈ।
ਜੇ ਸਰਕਾਰ ਲੋਕ ਸਭਾ ਸਪੀਕਰ ਦੀ ਚੋਣ ਲਈ ਸਮਰਥਨ ਚਾਹੁੰਦੀ ਹੈ ਤਾਂ ਡਿਪਟੀ ਵਿਰੋਧੀ ਧਿਰ ਦਾ ਹੋਵੇਗਾ: ਰਾਹੁਲ
