ਨਵੀਂ ਦਿੱਲੀ : ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਬੁੱਧਵਾਰ ਨੂੰ ਦਿੱਲੀ ਦੇ ਜਲ ਅਤੇ ਸਿੱਖਿਆ ਮੰਤਰੀ ਆਤਿਸ਼ੀ ਦਾ ਹਾਲ-ਚਾਲ ਪੁੱਛਣ ਲਈ ਲੋਕ ਨਾਇਕ ਹਸਪਤਾਲ ਪਹੁੰਚੇ।
ਉਨ੍ਹਾਂ ਨੇ ਡਾਕਟਰਾਂ ਤੋਂ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਸਬੰਧੀ ਜਾਣਕਾਰੀ ਲਈ। ਪੰਜ ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੀ ਆਤਿਸ਼ੀ ਮੰਗਲਵਾਰ ਨੂੰ ਬਿਮਾਰ ਹੋ ਗਈ ਸੀ ਤੇ ਉਨ੍ਹਾਂ ਨੂੰ ਐਲਐਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਰਾਜਧਾਨੀ ਦਿੱਲੀ ਵਿੱਚ ਪਾਣੀ ਦੀ ਕਮੀ ਕਾਰਨ ਲੋਕ ਪ੍ਰੇਸ਼ਾਨ ਹਨ। ਆਮ ਆਦਮੀ ਪਾਰਟੀ ਦੇ ਨੇਤਾ ਅਤੇ ਜਲ ਮੰਤਰੀ ਆਤਿਸ਼ੀ 21 ਜੂਨ ਨੂੰ ਹਰਿਆਣਾ ਤੋਂ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਬੈਠੇ ਸਨ।