Golden Temple ‘ਚ ਫਿਲਮ ਪ੍ਰਮੋਸ਼ਨ ‘ਤੇ ਰੋਕ, ਸ੍ਰੀ ਹਰਿਮੰਦਰ ਸਾਹਿਬ ‘ਚ ਫੋਟੋ ਤੇ ਵੀਡੀਓਗ੍ਰਾਫੀ ‘ਤੇ ਵੀ SGPC ਲਗਾ ਚੁੱਕੀ ਹੈ ਪਾਬੰਦੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਫਿਲਮਾਂ ਦੇ ਪ੍ਰਚਾਰ ‘ਤੇ ਪਾਬੰਦੀ ਲਾ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਫਿਲਮਾਂ ਨੂੰ ਪ੍ਰਮੋਟ ਕਰਨ ਦਾ ਸਥਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਤੁਸੀਂ ਇੱਥੇ ਆ ਕੇ ਮੱਥਾ ਟੇਕੋ, ਅਰਦਾਸ ਕਰੋ ਪਰ ਆਪਣੀਆਂ ਫਿਲਮਾਂ ਦਾ ਪ੍ਰਚਾਰ ਬਿਲਕੁਲ ਨਾ ਕਰੋ। ਸ੍ਰੀ ਹਰਿਮੰਦਰ ਸਾਹਿਬ ਬਾਣੀ ਪੜ੍ਹਨ ਤੇ ਸੁਣਨ ਦਾ ਸਥਾਨ ਹੈ।

ਹਾਲ ਹੀ ‘ਚ ਅਦਾਕਾਰ ਦਿਲਜੀਤ ਦੋਸਾਂਝ ਆਪਣੀ ਫਿਲਮ ‘ਜੱਟ ਐਂਡ ਜੂਲੀਅਟ-3’ ਦੀ ਸਫਲਤਾ ਲਈ ਇੱਥੇ ਪਹੁੰਚੇ ਸਨ। ਦਿਲਜੀਤ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਪਵਿੱਤਰ ਪਰਿਕਰਮਾ ਦੇ ਦਰਸ਼ਨ ਵੀ ਕੀਤੇ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ ਸੀ।

Leave a Reply

Your email address will not be published. Required fields are marked *