ਚੰਡੀਗੜ੍ਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੀ ਵਾਰ ਬਤੌਰ ਪ੍ਰਧਾਨ ਮੰਤਰੀ ਸਹੁੰ ਚੁੱਕਣ ਮਗਰੋਂ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਨਵੀਂ ਦਿੱਲੀ ਵਿੱਚ ਨਵੇਂ ਸੰਸਦ ਭਵਨ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਪੁਰੋਹਿਤ ਨੇ ਸ੍ਰੀ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਾਲ ਪੰਜਾਬ ਤੇ ਚੰਡੀਗੜ੍ਹ ਦੇ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਸ੍ਰੀ ਪੁਰੋਹਿਤ ਨੇ ਪਿਛਲੇ ਦਿਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਉਸ ਤੋਂ ਕੁਝ ਦਿਨ ਪਹਿਲਾ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਵੀ ਦਿੱਲੀ ਵਿਖੇ ਮਿਲ ਕੇ ਆਏ ਸਨ। ਜ਼ਿਕਰਯੋਗ ਹੈ ਕਿ ਰਾਜਪਾਲ ਤੇ ਸੂਬਾ ਸਰਕਾਰ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਟਕਰਾਅ ਚੱਲਦਾ ਆ ਰਿਹਾ ਹੈ, ਜੋਕਿ ਲੋਕ ਸਭਾ ਚੋਣਾਂ ਦੇ ਚਲਦਿਆਂ ਸ਼ਾਂਤ ਹੋਇਆ ਪਿਆ ਹੈ। ਹਾਲਾਂਕਿ ਹੁਣ ਚੰਡੀਗੜ੍ਹ ਵਿੱਚ 20 ਹਜ਼ਾਰ ਲਿਟਰ ਮੁਫ਼ਤ ਪਾਣੀ ਦੇ ਮੁੱਦੇ ’ਤੇ ਰਾਜਪਾਲ ਤੇ ‘ਇੰਡੀਆ’ ਗੱਠਜੋੜ ਦੇ ਮੇਅਰ ਵਿਚਕਾਰ ਟਕਰਾਅ ਚੱਲ ਰਿਹਾ ਹੈ। ਇਸ ਬਾਰੇ ਵੀ ਰਾਜਪਾਲ ਨੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਹੋ ਸਕਦੀ ਹੈ।
Related Posts
ਕੌਮੀ ਇਨਸ਼ਾਫ ਮੋਰਚੇ ਦੀਆ ਮੰਗਾ ਨੂੰ ਲੈ ਕੇ ਇੱਕ ਵਫਦ ਵੱਲੋ ਗਵਰਨਰ ਪੰਜਾਬ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ , ਕੌਮੀ ਇਨਸ਼ਾਫ ਮੋਰਚੇ ਦੀਆ ਮੰਗਾ ਨੂੰ ਲੈ ਕੇ ਇੱਕ ਵਫਦ ਵੱਲੋ ਗਵਰਨਰ ਪੰਜਾਬ ਨਾਲ ਮੁਲਾਕਾਤ ਕੀਤੀ ਤੇ ਮੁਲਾਕਤ…
ਅੰਦੋਲਨ ਖਤਮ ਹੋਣ ਮਗਰੋਂ ਕਿਸਾਨ ਜਥੇਬੰਦੀਆਂ ਲੜ ਸਕਦੀਆਂ ਚੋਣਾਂ, ਕਿਸਾਨ ਲੀਡਰ ਕੁਲਵੰਤ ਸੰਧੂ ਦਾ ਵੱਡਾ ਬਿਆਨ
ਨਵੀਂ ਦਿੱਲੀ,1 ਦਸੰਬਰ (ਦਲਜੀਤ ਸਿੰਘ)- ਪੰਜਾਬ ਕਿਸਾਨ ਸੰਗਠਨ ਦੇ ਲੀਡਰ ਕੁਲਵੰਤ ਸਿੰਘ ਸੰਧੂ ਨੇ ਵੱਡਾ ਬਿਆਨ ਦਿੱਤਾ ਹੈ। ਸੰਧੂ ਨੇ ਕਿਹਾ…
ਸ਼ਕਤੀਸ਼ਾਲੀ ਚੱਕਰਵਾਤ ‘ਮੋਖਾ’ ਦੀ ਮਿਆਂਮਾਰ ‘ਚ ਦਸਤਕ, ਕਈ ਘਰ ਤਬਾਹ ਤੇ ਤਿੰਨ ਲੋਕਾਂ ਦੀ ਮੌਤ
ਢਾਕਾ – ਸ਼ਕਤੀਸ਼ਾਲੀ ਤੂਫਾਨ ਮੋਖਾ ਮਿਆਂਮਾਰ ਦੇ ਤੱਟ ‘ਤੇ ਦਸਤਕ ਦੇ ਦਿੱਤੀ ਹੈ, ਜਿਸ ਨਾਲ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ…