ਨਵੀਂ ਦਿੱਲੀ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀ ਹੈ ਤੇ ਦੇਸ਼ ਵਾਸੀਆਂ ਨੇ ਤੀਜੀ ਵਾਰ ਇਸ ਸਰਕਾਰ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਜ਼ੋਰ ਦੇ ਕਿਹਾ ਕਿ ਲੋਕ ਜਾਣਦੇ ਹਨ ਕਿ ਸਿਰਫ਼ ਇਹ ਸਰਕਾਰ ਲੋਕਾਂ ਦੇ ਮਸਲੇ ਤੇ ਇੱਛਾਵਾਂ ਨੂੰ ਪੂਰਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਨਿਰਮਾਣ ਉਦੋਂ ਹੀ ਸੰਭਵ ਹੈ ਜਦੋਂ ਦੇਸ਼ ਦੇ ਗਰੀਬ, ਨੌਜਵਾਨ, ਔਰਤਾਂ ਅਤੇ ਕਿਸਾਨ ਮਜ਼ਬੂਤ ਹੋਣਗੇ। ਇਸ ਲਈ ਮੋਦੀ ਸਰਕਾਰ ਵਲੋਂ ਉਨ੍ਹਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਣ ਲਈ ਕਿਹਾ।
Related Posts
ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਕੀਤਾ ਮਨਜ਼ੂਰ, ਭਲਕੇ ਫਿਰ 12 ਵਜੇ ਕਿਸਾਨ ਮੋਰਚੇ ਦੀ ਬੈਠਕ
ਸੋਨੀਪਤ, 8 ਦਸੰਬਰ (ਬਿਊਰੋ)- ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 1 ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਦੇ ਖ਼ਤਮ ਹੋਣ ਦਾ ਐਲਾਨ…
ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ
ਰਈਆ, 6 ਮਾਰਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2024-25 ਲਈ ਪੇਸ਼ ਕੀਤੇ ਬਜਟ ਨੂੰ ਮੁਲਾਜ਼ਮ ਵਰਗ…
ਲੱਦਾਖ: ਇਮਾਰਤ ਡਿੱਗਣ ਕਾਰਨ 12 ਵਿਅਕਤੀ ਜ਼ਖ਼ਮੀ
ਕਾਰਗਿਲ/ਜੰਮੂ,ਲੱਦਾਖ ਦੇ ਕਾਰਗਿਲ ਜ਼ਿਲ੍ਹੇ ਵਿੱਚ ਅੱਜ ਤੜਕੇ ਪਹਾੜੀ ਦੀ ਢਲਾਨ ’ਤੇ ਤਿੰਨ ਮੰਜ਼ਿਲਾ ਇਕ ਇਮਾਰਤ ਢਹਿ ਜਾਣ ਕਾਰਨ ਘੱਟੋ-ਘੱਟ 12…