ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ l ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਉਹਨਾਂ ਨੂੰ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਪਾਸੋਂ ਸਿਰ ਤੇ ਦਸਤਾਰ ਸਜਵਾਈ I ਮੁੱਖ ਮੰਤਰੀ ਸੈਣੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਦੇ ਹੋਏ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਨਤਮਸਤਕ ਹੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਭੇਟ ਕੀਤਾ I ਨਾਇਬ ਸਿੰਘ ਸੈਣੀ ਨੂੰ ਸੂਚਨਾ ਸ੍ਰੀ ਦਰਬਾਰ ਸਾਹਿਬ ਵਿਖੇ ਸਨਮਾਨਿਤ ਵੀ ਕੀਤਾ ਗਿਆ।
ਹਰਿਆਣਾ ਦੇ ਮੁੱਖ ਮੰਤਰੀ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
