ਚੰਡੀਗੜ੍ਹ, ਪੰਜਾਬ ਪੁਲੀਸ ਨੇ ਝਾਰਖੰਡ ਤੋਂ ਚੱਲਣ ਵਾਲੇ ਵੱਡੇ ਅੰਤਰ-ਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਗਰੋਹ ਦੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 66 ਕਿੱਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਕਿਹਾ, ‘‘ਫਾਜ਼ਿਲਕਾ ਪੁਲੀਸ ਨੇ ਝਾਰਖੰਡ ਤੋਂ ਸੰਚਾਲਿਤ ਹੋਣ ਵਾਲੇ ਇਕ ਵੱਡੇ ਅੰਤਰ-ਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 66 ਕਿੱਲੋ ਅਫੀਮ ਜ਼ਬਤ ਕੀਤੀ ਹੈ। ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲੀਸ ਨੇ ਵਿੱਤੀ ਲੈਣ-ਦੇਣ ਦਾ ਡੂੰਘਾਈ ਨਾਲ ਪਤਾ ਲਾ ਕੇ 42 ਬੈਂਕ ਖਾਤਿਆਂ ’ਚ ਜਮ੍ਹਾਂ 1.86 ਕਰੋੜ ਰੁਪਏ ਦੇ ਲੈਣ-ਦੇਣ ’ਤੇ ਰੋਕ ਲਗਾ ਦਿੱਤੀ ਹੈ।’’ ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਅਗਲੀ ਜਾਂਚ ਕੀਤੀ ਜਾ ਰਹੀ ਹੈ।
Related Posts
ਮੰਤਰੀ ਹਰਪਾਲ ਚੀਮਾ SDM ਦਫ਼ਤਰ ‘ਚ ਅਚਨਚੇਤ ਚੈਕਿੰਗ, ਗ਼ੈਰ ਹਾਜ਼ਿਰ ਪਾਏ ਗਏ ਤਹਿਸੀਲਦਾਰ
ਦਿੜ੍ਹਬਾ, 30 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਐਕਸ਼ਨ ‘ਚ ਹਨ। ਅੱਜ ਸਵੇਰੇ…
ਲੁਧਿਆਣਾ ਕੇਂਦਰੀ ਜੇਲ੍ਹ ‘ਚੋਂ 8 ਮੋਬਾਈਲ ਫੋਨ ਬਰਾਮਦ, 12 ਹਵਾਲਾਤੀਆਂ ਖਿਲਾਫ਼ ਮੁਕੱਦਮਾ ਦਰਜ
ਲੁਧਿਆਣਾ: ਲੁਧਿਆਣਾ ਕੇਂਦਰੀ ਜੇਲ੍ਹ ਦੀ ਚੈਕਿੰਗ ਦੌਰਾਨ ਇੱਕ ਵਾਰ ਫਿਰ ਤੋਂ ਹਵਾਲਾਤੀਆਂ ਦੇ ਕਬਜ਼ੇ ‘ਚੋਂ ਮੋਬਾਈਲ ਫੋਨ ਬਰਾਮਦ ਕੀਤੇ ਗਏ…
ਪਤੰਜਲੀ ਨੇ ਲਾਇਸੈਂਸ ਮੁਅੱਤਲ ਵਾਲੇ 14 ਪਦਾਰਥਾਂ ਦੀ ਵਿਕਰੀ ਰੋਕੀ
ਨਵੀਂ ਦਿੱਲੀ, ਪਤੰਜਲੀ ਆਯੁਰਵੈਦ ਲਿਮਟਿਡ ਨੇ ਅੱਜ ਦੇਸ਼ ਦੀ ਸਰਵਉਚ ਅਦਾਲਤ ਨੂੰ ਦੱਸਿਆ ਕਿ ਉਸ ਨੇ ਉਤਰਾਖੰਡ ਸਟੇਟ ਲਾਇਸੈਂਸਿੰਗ ਅਥਾਰਟੀ…