ਰਾਂਚੀ, ਝਾਰਖੰਡ ਹਾਈ ਕੋਰਟ ਨੇ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਸੂਬੇ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਸੋਰੇਨ ਦੀ ਜ਼ਮਾਨਤ ਪਟੀਸ਼ਨ ’ਤੇ ਆਪਣਾ ਫੈਸਲਾ 13 ਜੂਨ ਨੂੰ ਸੁਰੱਖਿਅਤ ਰੱਖ ਲਿਆ ਸੀ। ਸੋਰੇਨ ਦੇ ਵਕੀਲ ਅਰੁਣਾਭ ਚੌਧਰੀ ਨੇ ਕਿਹਾ, ‘‘ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਹੈ ਕਿ ਪਹਿਲੀ ਨਜ਼ਰੇ ਉਹ ਦੋਸ਼ ਨਹੀਂ ਹੈ ਅਤੇ ਜ਼ਮਾਨਤ ’ਤੇ ਰਿਹਾਅ ਕਰਨ ਦੌਰਾਨ ਪਟੀਸ਼ਨਰ ਵੱਲੋਂ ਕੋਈ ਅਪਰਾਧ ਕੀਤੇ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ।’
ਝਾਰਖੰਡ ਹਾਈ ਕੋਰਟ ਵੱਲੋਂ ਮਨੀ ਲਾਂਡਰਿੰਗ ਮਾਮਲੇ ’ਚ ਹੇਮੰਤ ਸੋਰੇਨ ਦੀ ਜ਼ਮਾਨਤ ਮਨਜ਼ੂਰ
