ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪਏ ਵਿਵਾਦ ਨੂੰ ਖਤਮ ਕਰਨ ਲਈ ਹਰੇਕ ਧਾਰਮਿਕ ਤੇ ਸਿਆਸੀ ਪੰਥਕ ਵਿਅਕਤੀ ਚਾਰਾਜੋਈ ਕਰ ਰਿਹਾ ਹੈ। ਇਸੇ ਸੰਦਰਭ ‘ਚ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਆਗੂ ਵੀ ਕੋਈ ਪੰਥਕ ਚਿਹਰਾ ਲੱਭ ਰਹੇ ਹਨ ਜੋ ਪੰਥ ਪ੍ਰਵਾਣਿਤ ਹੋਵੇ। ਇਹਨਾਂ ਅਕਾਲੀ ਬਾਗੀਆਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਤੇ ਸਾਬਕਾ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਟੇਕ ਲਗਾ ਕੇ ਉਹਨਾਂ ਨੂੰ ਪ੍ਰਧਾਨ ਬਣਾਉਣ ਲਈ ਚਾਰਾਜੋਈ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਸਾਰਾ ਇਕੱਠਾ ਹੋ ਕੇ ਕਹੇ ਤਾਂ ਬਣ ਸਕਦਾ ਪ੍ਰਧਾਨ- ਗਿਆਨੀ ਹਰਪ੍ਰੀਤ ਸਿੰਘ
