ਚੰਡੀਗੜ੍ਹ ‘ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਛਾਉਣੀ ‘ਚ ਤਬਦੀਲ ਹੋਇਆ ‘ਪ੍ਰੈੱਸ ਕਲੱਬ’

kisan press/nawanpunjab.com

ਚੰਡੀਗੜ੍ਹ, 30 ਅਗਸਤ (ਦਲਜੀਤ ਸਿੰਘ)- ਕਰਨਾਲ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਖ਼ਿਲਾਫ਼ ਸੋਮਵਾਰ ਨੂੰ ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਸਲ ‘ਚ ਸਰਕਾਰ ਦੇ 2500 ਦਿਨ ਪੂਰੇ ਹੋਣ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਹੈ। ਮੁੱਖ ਮੰਤਰੀ ਦਾ ਘਿਰਾਓ ਕਰਨ ਲਈ ਪ੍ਰੈੱਸ ਕਲੱਬ ਨੇੜੇ ਵੱਡੀ ਗਿਣਤੀ ‘ਚ ਕਿਸਾਨਾਂ ਨੇ ਇਕੱਠ ਕੀਤਾ ਹੋਇਆ ਹੈ।

ਇਸ ਮੌਕਾ ਪੂਰਾ ਪ੍ਰੈੱਸ ਕਲੱਬ ਪੁਲਸ ਛਾਉਣੀ ‘ਚ ਤਬਦੀਲ ਹੋ ਗਿਆ ਹੈ। ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਸ ਵੱਲੋਂ ਪ੍ਰੈੱਸ ਕਲੱਬ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ ਅਤੇ ਚੱਪੇ-ਚੱਪੇ ‘ਤੇ ਪੁਲਸ ਤਾਇਨਾਤ ਕੀਤੀ ਗਈ ਹੈ। ਪੁਲਸ ਵੱਲੋਂ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਰੂਟ ਪਲਾਨ ਵੀ ਬਦਲਿਆ ਗਿਆ ਹੈ।

Leave a Reply

Your email address will not be published. Required fields are marked *