ਅਲੀਰਾਜਪੁਰ : ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਰੋੜੀ ਪਿੰਡ ‘ਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਘਟਨਾ ਤੋਂ ਬਾਅਦ ਪਿੰਡ ‘ਚ ਸਨਸਨੀ ਫੈਲ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਐਫਐਸਐਲ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ।
ਜਾਣਕਾਰੀ ਮੁਤਾਬਕ ਗੁਨੇਰੀ ਪੰਚਾਇਤ ਦੇ ਪਿੰਡ ਰੌੜੀ ‘ਚ ਰਾਕੇਸ਼ ਸਿੰਘ, ਪਤਨੀ ਲਲਿਤਾ, ਬੇਟੀ ਲਕਸ਼ਮੀ, ਬੇਟੇ ਪ੍ਰਕਾਸ਼ ਅਤੇ ਅਕਸ਼ੈ ਦੀਆਂ ਲਾਸ਼ਾਂ ਇਕ ਘਰ ‘ਚ ਲਟਕਦੀਆਂ ਮਿਲੀਆਂ। ਕੁਝ ਪਿੰਡ ਵਾਸੀਆਂ ਨੇ ਕਤਲ ਅਤੇ ਲਾਸ਼ਾਂ ਨੂੰ ਲਟਕਾਉਣ ਦਾ ਖਦਸ਼ਾ ਪ੍ਰਗਟਾਇਆ ਹੈ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਅਤੇ ਖੁਦਕੁਸ਼ੀ ਦੋਵਾਂ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਲੀਰਾਜਪੁਰ ਦੇ ਐੱਸਪੀ ਰਾਜੇਸ਼ ਵਿਆਸ ਵੀ ਮੌਕੇ ‘ਤੇ ਪਹੁੰਚ ਗਏ ਹਨ। ਪਰਿਵਾਰ ਦੇ ਗੁਆਂਢ ਵਿੱਚ ਰਹਿਣ ਵਾਲੇ ਲੋਕਾਂ ਦੇ ਬਿਆਨ ਲਏ ਜਾ ਰਹੇ ਹਨ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਕੇਸ਼ ਸਿੰਘ ਕਿਸਾਨ ਸੀ। ਸੋਮਵਾਰ ਸਵੇਰੇ ਸੂਚਨਾ ਮਿਲੀ ਕਿ ਰਾਕੇਸ਼ ਅਤੇ ਉਸ ਦੇ ਪੂਰੇ ਪਰਿਵਾਰ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਸਪੱਸ਼ਟ ਹੋ ਜਾਵੇਗਾ ਕਿ ਇਹ ਕਤਲ ਹੈ ਜਾਂ ਖੁਦਕੁਸ਼ੀ।