ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਤੋਂ ਨਸ਼ੀਲਾ ਪਦਾਰਥ ਲਿਆਉਣ ਦੇ ਦੋਸ਼ ‘ਚ ਇਕ ਤਸਕਰ ਨੂੰ ਕਾਬੂ ਕੀਤਾ ਹੈ ਜਿਸ ਦੇ ਕਬਜ਼ੇ ‘ਚੋਂ ਪੰਜ ਕਿੱਲੋ ਹੈਰੋਇਨ, ਇਕ ਬਾਈਕ ਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿਲੋਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜਿਆ ਗਿਆ ਸਮੱਗਲਰ ਪਾਕਿਸਤਾਨ ਤੋਂ ਆਏ ਅਲੀ ਨਾਮਕ ਸਮੱਗਲਰ ਦੇ ਸੰਪਰਕ ‘ਚ ਸੀ ਜਿਸ ਨੇ ਇਹ ਨਸ਼ੀਲੇ ਪਦਾਰਥਾਂ ਦੀ ਖੇਪ ਲਖਵਿੰਦਰ ਸਿੰਘ ਨੂੰ ਭੇਜੀ ਸੀ। ਉਸ ਨੂੰ ਪੁਲਿਸ ਨੇ ਮੰਗਲਵਾਰ ਸਵੇਰੇ ਕਾਬੂ ਕਰ ਲਿਆ। ਪੁਲਿਸ ਨੇ ਤਸਕਰ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਤਰਨਤਾਰਨ ਜ਼ਿਲ੍ਹਾ ਭਿੱਖੀਵਿੰਡ ਵਜੋਂ ਕੀਤੀ ਹੈ।
ਪਾਕਿਸਤਾਨ ਤੋਂ ਨਸ਼ੇ ਦੀ ਖੇਪ ਮੰਗਵਾਉਣ ਵਾਲਾ ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੀਤੀ ਵੱਡੀ ਕਾਰਵਾਈ
