ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਖਾਨਾਜੰਗੀ ਵੱਧਦੀ ਜਾ ਰਹੀ ਹੈ। ਦਲ ਦੇ ਇਕ ਧੜੇ ਨੇ ਜਿਥੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਲਿਖਤੀ ਰੂਪ ਵਿਚ ਅਤੀਤ ’ਚ ਕੀਤੀਆਂ ਗਲਤੀਆਂ ਲਈ ਪਸ਼ਚਾਤਾਪ ਕਰਨ ਲਈ ਪੱਤਰ ਦਿੱਤਾ, ਉਥੇ ਦੂਜੇ ਪਾਸੇ ਸੁਖਬੀਰ ਬਾਦਲ ਨੇ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਅਤੇ ਮਹਿਲਾ ਵਿੰਗ ਦੇ ਆਗੂਆਂ, ਅਹੁਦੇਦਾਰਾਂ ਨਾਲ ਅਲੱਗ-ਅਲੱਗ ਮੀਟਿੰਗਾਂ ਕੀਤੀਆਂ। ਦੋਵਾਂ ਵਿੰਗਾਂ ਦੇ ਅਹੁਦੇਦਾਰਾਂ ਨੇ ਖੁੱਲ੍ਹ ਕੇ ਸੁਖਬੀਰ ਬਾਦਲ ਦਾ ਸਮਰਥਨ ਕਰਦੇ ਹੋਏ ਭਵਿੱਖ ਵਿਚ ਚੱਟਾਨ ਵਾਂਗ ਖੜ੍ਹੇ ਹੋਣ ਦੇ ਭਰੋਸਾ ਦਿੱਤਾ ਹੈ। ਪਾਰਟੀ ਪ੍ਰਧਾਨ ਅਤੇ ਬਾਗੀ ਧੜੇ ਵੱਲੋਂ ਲਗਾਤਾਰ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਅਨੁਸੂਚਿਤ ਜਾਤੀ ਵਿੰਗ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ‘ਚ ਆਪ ਸਰਕਾਰ ਦੇ ਦਲਿਤ ਵਿਰੋਧੀ ਹੋਣ ਦਾ ਮਤਾ ਪਾਸ
