ਜਲੰਧਰ : ਜਲੰਧਰ ਵੈਸਟ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ ਹੈ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਤੋਂ ਹਨ ਤੇ ਉਨ੍ਹਾਂ ਦੇ ਮਰਹੂਮ ਪਤੀ ਜਥੇਦਾਰ ਪ੍ਰੀਤਮ ਸਿੰਘ ਵੀ ਇਕ ਵਾਰ ਕੌਂਸਲਰ ਰਹੇ ਹਨ। ਸੁਰਜੀਤ ਕੌਰ ਵੀ ਆਪਣੇ ਸਮਾਜ ਸੇਵੀ ਕੰਮਾਂ ਵਾਸਤੇ ਜਾਣੇ ਜਾਂਦੇ ਹਨ।
ਜਲੰਧਰ ਪੱਛਮੀ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ, ਅਕਾਲੀ ਦਲ ਦੀ ਉਮੀਦਵਾਰ AAP ‘ਚ ਸ਼ਾਮਲ
