ਨਵੀਂ ਦਿੱਲੀ, ਲੋਕ ਸਭਾ ਹਲਕਾ ਬਠਿੰਡਾ ਤੋਂ ਸ਼ੋ੍ਰਮਣੀ ਆਕਾਲੀ ਦਲ ਦੀ ਸੰਸਦ ਮੈਂਬਰ ਹਰਸਮਿਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦੇ ਸੁਲਝਾਉਣ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਨਾ ਦੇਣ ਦੀ ਮੰਗ ਕੀਤੀ। ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਮਤੇ ‘ਤੇ ਚਰਚਾ ਵਿਚ ਹਿੱਸਾ ਲੈਂਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਨੇ ਅੰਦੌਲਨ ਕੀਤਾ ਅਤੇ ਕਈ ਕਿਸਾਨ ਮਾਰੇ ਵੀ ਗਏ, ਪਰ ਸਰਕਾਰ ਨੇ ਉਨ੍ਹਾਂ ਦੀ ਗੱਲ ਤੱਕ ਨਹੀਂ ਸੁਣੀ। ਇਸ ਦੌਰਾਨ ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਵੀ ਅਪੀਲ ਕੀਤੀ। ਉਨ੍ਹਾਂ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ‘ਤੇ ਨਿਸ਼ਾਨ ਸੇਧਦਿਆਂ ਕਿਹਾ ਕਿ ਇਸ ਪਾਰਟੀ ਨੇ ਵੀ ਸਿੱਖਾਂ ਦਾ ਕਤਲੇਆਮ ਕੀਤਾ ਹੈ।
ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੇ ਸਰਕਾਰ: ਹਰਸਿਮਰਤ
