ਚੰਡੀਗੜ੍ਹ, ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਅੰਮ੍ਰਿਤਪਾਲ ਸਿੰਘ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨਐਸਏ ਤਹਿਤ ਨਜ਼ਰਬੰਦ ਹੈ। ਸਾਬਕਾ ਸੰਸਦ ਮੈਂਬਰ ਅਤੇ ਅੰਮ੍ਰਿਤਪਾਲ ਸਿੰਘ ਦੇ ਬੁਲਾਰੇ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਪੈਰੋਲ ਦੇਣ ਲਈ ਅਰਜ਼ੀ ਭੇਜੀ ਗਈ ਸੀ ਕਿਉਂਕਿ ਅੰਮ੍ਰਿਤਸਰ ਵਿੱਚ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਖਾਲਸਾ ਨੇ ਕਿਹਾ ਕਿ ਡੀਐਮ ਨੇ ਅਰਜ਼ੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜ ਦਿੱਤੀ, ਜਿਨ੍ਹਾਂ ਨੇ ਇਸ ਨੂੰ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਚੁਣੇ ਹੋਏ ਸੰਸਦ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਲੋਕ ਸਭਾ ਸਪੀਕਰ ਨੇ ਅਰਜ਼ੀ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।
Related Posts
ਮਮਤਾ ਦੀ ਟੱਕਰ ’ਚ ਭਾਜਪਾ ਨੇ ਪ੍ਰਿਯੰਕਾ ਟਿਬਰਵਾਲ ਨੂੰ ਐਲਾਨਿਆ ਉਮੀਦਵਾਰ
ਕੋਲਕਾਤਾ– ਪੱਛਮੀ ਬੰਗਾਲ ’ਚ ਇਸ ਮਹੀਨੇ ਦੇ ਅਖੀਰ ’ਚ ਹੋਣ ਵਾਲੀਆਂ ਵਿਧਾਨ ਸਭਾ ਉਪ-ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦਾ ਐਲਾਨ…
Mohan Bhagwat ਨੂੰ ਮਿਲੇਗੀ Z+ ਤੋਂ ਵੀ ਮਜ਼ਬੂਤ ਸੁਰੱਖਿਆ, ਮੋਦੀ-ਸ਼ਾਹ ਕੋਲ ਹੈ ਅਜਿਹੀ ਸਕਿਓਰਿਟੀ
ਨਵੀਂ ਦਿੱਲੀ : ਆਰਐਸਐਸ (RSS) ਮੁਖੀ ਮੋਹਨ ਭਾਗਵਤ (Mohan Bhagwat) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ ਜ਼ੈੱਡ…
ਦਿੱਲੀ ਦੇ CM ਹਾਊਸ ‘ਤੇ ਪੁਲਿਸ ਬਲ ਤਾਇਨਾਤ, AAP ਆਗੂਆਂ ਨੂੰ ਜਾਣ ਤੋਂ ਰੋਕਿਆ; ਪੁਲਿਸ ਨਾਲ ਝੜਪ
ਨਵੀਂ ਦਿੱਲੀ : ਦਿੱਲੀ ’ਚ ਸਿਵਲ ਲਾਈਨ ਸਥਿਤ ਫਲੈਗ ਸਟਾਫ ਰੋਡ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ…