ਲਖਨਊ, ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਓ ਵਿੱਚ ਸਤਿਸੰਗ ਦੌਰਾਨ ਭਗਦੜ ਮਚਣ ਤੇ 121 ਮੌਤਾਂ ਹੋਣ ਦੇ ਮਾਮਲੇ ਵਿੱਚ ਪੁਲੀਸ ਨੇ ਮੁੱਖ ਸੇਵਾਦਾਰ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ 116 ਤੋਂ ਵਧ ਕੇ 121 ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਮੁੱਖ ਸੇਵਾਦਾਰ ਦੇਵਪ੍ਰਕਾਸ਼ ਮਧੁਕਰ ਅਤੇ ਹੋਰ ਸੇਵਾਦਾਰਾਂ ਖਿਲਾਫ ਮੰਗਲਵਾਰ ਦੇਰ ਰਾਤ ਕੇਸ ਦਰਜ ਕੀਤਾ ਗਿਆ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਹਾਥਰਸ, ਆਗਰਾ, ਈਟਾ ਤੇ ਅਲੀਗੜ੍ਹ ਵਿਚ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਕੀਤਾ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਇਸ ਮਾਮਲੇ ਵਿਚ ਮੁੱਖ ਦੋਸ਼ੀ ਬਾਬਾ ਉਰਫ ਹਰੀ ਨਰਾਇਣ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਗਿਆ।
ਹਾਥਰਸ ਤਰਾਸਦੀ: ਮੁੱਖ ਸੇਵਾਦਾਰ ਅਤੇ ਹੋਰਾਂ ਖਿਲਾਫ ਕੇਸ ਦਰਜ
