ਚੰਡੀਗੜ੍ਹ, 30 ਅਗਸਤ (ਦਲਜੀਤ ਸਿੰਘ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਭੜਕਾ ਰਹੇ ਹਨ ਅਤੇ ਹਰਿਆਣਾ ਵਿਚ ਭੁਪਿੰਦਰ ਸਿੰਘ ਹੁੱਡਾ ਅਤੇ ਹੋਰ ਕਾਂਗਰਸੀ ਨੇਤਾ ਕਿਸਾਨਾਂ ਨੂੰ ਭੜਕਾਉਣ ਵਿਚ ਲੱਗੇ ਹੋਏ ਹਨ | ਮਨੋਹਰ ਲਾਲ ਖੱਟਰ ਦਾ ਕਹਿਣਾ ਸੀ ਕਿ ਕਿਸੇ ਨੂੰ ਵੀ ਅਣਮਿੱਥੇ ਸਮੇਂ ਲਈ ਸੜਕਾਂ ਰੋਕਣ ਦਾ ਅਧਿਕਾਰ ਨਹੀਂ ਹੈ |
ਖੱਟਰ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਮੇਰੇ ਅਸਤੀਫ਼ੇ ਦੀ ਮੰਗ ਕਰਨ ਵਾਲੇ ਕੌਣ ਹੁੰਦੇ ਹਨ | ਖੱਟਰ ਦਾ ਕਹਿਣਾ ਸੀ ਕਿ ਕੈਪਟਨ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਹ ਕਿਸਾਨਾਂ ਦੇ ਅੰਦੋਲਨ ਦੇ ਪਿੱਛੇ ਹੈ |