ਡਿਬਰੂਗੜ੍ਹ, ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਦਿੱਲੀ ਲਿਆਂਦਾ ਜਾ ਰਿਹਾ ਹੈ ਜੋ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਸਹਿਤ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੰਸਦੀ ਸੀਟ ਤੋਂ ਜਿੱਤੇ ਸਨ। ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ਅੱਠ ਮੈਂਬਰੀ ਟੀਮ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਕਾਰਕੁਨ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਨਵੀਂ ਦਿੱਲੀ ਲੈ ਕੇ ਜਾਵੇਗੀ। ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕ ਸਮਾਗਮ ਲਈ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਪੁਲੀਸ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਰੈਂਕ ਦੇ ਇੱਕ ਅਧਿਕਾਰੀ ਦੀ ਅਗਵਾਈ ਹੇਠ ਪੁਲੀਸ ਟੀਮ ਵੀਰਵਾਰ ਦੁਪਹਿਰ ਨੂੰ ਇੱਥੇ ਪਹੁੰਚੀ ਅਤੇ ਸਹੁੰ ਚੁੱਕ ਸਮਾਗਮ ਲਈ ਸਖ਼ਤ ਸੁਰੱਖਿਆ ਦਰਮਿਆਨ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵਿਸ਼ੇਸ਼ ਉਡਾਣ ਵਿੱਚ ਨਵੀਂ ਦਿੱਲੀ ਲੈ ਕੇ ਜਾਵੇਗੀ। ਉਨ੍ਹਾਂਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਲਈ ਉਨ੍ਹਾਂ ਨੂੰ ਇੱਕ ਫੌਜੀ ਜਹਾਜ਼ ਵਿੱਚ ਦਿੱਲੀ ਲਿਜਾਇਆ ਜਾਵੇਗਾ।
Related Posts
ਹੈਲੀਕਾਪਟਰ ਹਾਦਸੇ ਵਿੱਚ ਪਾਇਲਟ ਦੀ ਮੌਤ
ਤਵਾਂਗ, 5 ਅਕਤੂਬਰ- ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਥਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਤੇ ਪਾਇਲਟ ਦੀ ਮੌਤ ਹੋ…
ਵੱਡੀ ਖ਼ਬਰ : ਚੰਡੀਗੜ੍ਹ ਸਮੇਤ ਪੰਜਾਬ ਦੀਆਂ ਅਦਾਲਤਾਂ ਅੱਤਵਾਦੀਆਂ ਦੇ ਨਿਸ਼ਾਨੇ ‘ਤੇ, ਸੁਰੱਖਿਆ ਕੀਤੀ ਗਈ ਸਖ਼ਤ
ਚੰਡੀਗੜ੍ਹ : ਜਿੱਥੇ 26 ਜਨਵਰੀ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਪੰਜਾਬ ‘ਚ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ,…
ਭ੍ਰਿਸ਼ਟਾਚਾਰ ਦੇ ਮਾਮਲੇ ‘ਚ OP Chautala ਦੋਸ਼ੀ ਕਰਾਰ, ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੁਣਾਇਆ ਫ਼ੈਸਲਾ
ਨਵੀਂ ਦਿੱਲੀ, 21 ਮਈ –ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ…