ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੁਲਾਈ ਦੇ ਆਖ਼ਰੀ ਹਫ਼ਤੇ ਵਿਚ ਸ਼ੁਰੂ ਹੋਣ ਵਾਲੇ ਪੈਰਿਸ ਓਲੰਪਿਕ 2024 ‘ਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਗੱਲਬਾਤ ਕੀਤੀ। ਨਾਲ ਹੀ ਪੀਐੱਮ ਮੋਦੀ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਜਤਾਈ ਤੇ ਭਾਰਤੀ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਵੀ ਕੀਤੀ।
ਪੀਐੱਮ ਮੋਦੀ ਦੇ ਐਕਸ ਅਕਾਊਂਟ ਤੋਂ ਇਕ ਵੀਡੀਓ ਵੀ ਸ਼ੇਅਰ ਕੀਤੀ ਗਈ ਹੈ। ਇਸ ਦੌਰਾਨ ਪੀਐੱਮ ਮੋਦੀ ਨੇ ਸਾਰੇ ਖਿਡਾਰੀਆਂ ਤੋਂ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਿਆ। ਇਸ ਦੌਰਾਨ ਕਈ ਖਿਡਾਰੀ ਆਨਲਾਈਨ ਵੀ ਸ਼ਾਮਿਲ ਹੋਏ, ਜਿਨ੍ਹਾਂ ਵਿਚ ਨੀਰਜ ਚੋਪੜਾ, ਪੀਵੀ ਸਿੰਧੂ, ਪ੍ਰਿਅੰਕਾ ਗੋਸਵਾਮੀ, ਮਨੂ ਭਾਕਰ ਜਿਹੇ ਸਟਾਰ ਖਿਡਾਰੀ ਸ਼ਾਮਿਲ ਹਨ। ਪੀਐੱਮ ਮੋਦੀ ਨੇ ਖਿਡਾਰੀਆਂ ਤੋਂ ਉਨ੍ਹਾਂ ਦੀ ਤਿਆਰੀ ਦੇ ਤਜਰਬਿਆਂ ਬਾਰੇ ਜਾਣਿਆ।