ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਚੱਲ ਰਹੀ ਹੈ। ਇਸ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ‘ਤੇ ਵੀ ਮੋਹਰ ਲੱਗੇਗੀ। ਦੋ ਨਵੇਂ ਗ੍ਰੰਥੀ ਸਿੰਘਾਂ ਲਈ ਪਹਿਲੀ ਜੁਲਾਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਬ ਕਮੇਟੀ ਦੇ ਮੈਂਬਰਾਂ ਨੇ ਨਵੇਂ ਗ੍ਰੰਥੀ ਸਿੰਘਾਂ ਦੀ ਚੋਣ ਲਈ ਤਕਰੀਬਨ 40 ਉਮੀਦਵਾਰਾਂ ਦਾ ਟੈਸਟ ਲਿਆ ਸੀ। ਇਨ੍ਹਾਂ ਵਿਚੋਂ ਦੋ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਦੇ ਨਾਵਾਂ ‘ਤੇ ਅੰਤ੍ਰਿੰਗ ਕਮੇਟੀ ਵੱਲੋਂ ਮੋਹਰ ਲਗਾਈ ਜਾਵੇਗੀ।
ਧਾਮੀ ਦੀ ਅਗਵਾਈ ‘ਚ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ, ਇਨ੍ਹਾਂ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ
