ਖਡੂਰ ਸਾਹਿਬ : ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਅੱਜ ਲੋਕ ਸਭਾ ਵਿਚ ਸਹੁੰ ਚੁੱਕ ਲਈ ਹੈ। ਉਹ ਕੁਝ ਦੇਰ ਤੱਕ ਪਿਤਾ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਨਾਲ ਕਿਸੇ ਸੁਰੱਖਿਅਤ ਥਾਂ ਉੱਤੇ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਪ੍ਰਸ਼ਾਸਨ ਨੇ ਸ਼ਰਤਾਂ ਤਹਿਤ ਹੀ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ । ਅੰਮ੍ਰਿਤਪਾਲ ਜੇਲ੍ਹ ਵਿੱਚ ਬੰਦ ਹਨ ਤੇ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਮਿਲੀ ਹੈ।
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਨਵੀਂ ਦਿੱਲੀ ‘ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਖਡੂਰ ਸਾਹਿਬ ਦੇ ਸੰਸਦ ਮੈਂਬਰ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੁਰੱਖਿਆ ਹੇਠ ਨਵੀਂ ਦਿੱਲੀ ਲਿਆਂਦਾ ਗਿਆ। ਅੰਮ੍ਰਿਤਪਾਲ ਨੇ ਸਪੀਕਰ ਓਮ ਬਿਰਲਾ ਦੇ ਸਾਹਮਣੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ।