ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ 2024 ਵਿੱਚ ਭਾਗ ਲੈਣ ਵਾਲੇ ਭਾਰਤੀ ਦਲ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ। ਪੀਐਮ ਮੋਦੀ ਨੇ ਭਾਰਤੀ ਖਿਡਾਰੀਆਂ ਨੂੰ ਓਲੰਪਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪੀਐਮ ਨੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਚੂਰਮਾ ਖੁਆਉਣ ਦੀ ਮੰਗ ਕੀਤੀ। ਇਸ ‘ਤੇ ਨੀਰਜ ਨੇ ਓਲੰਪਿਕ ਤੋਂ ਬਾਅਦ ਪੀਐੱਮ ਨੂੰ ਚੂਰਮਾ ਖੁਆਉਣ ਦਾ ਵਾਅਦਾ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਭਾਰਤੀ ਦਲ ਨਾਲ ਗੱਲਬਾਤ ਕੀਤੀ, ਜਦੋਂ ਕਿ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ, ਲਵਲੀਨਾ ਬੋਰਗੋਹੇਨ ਅਤੇ ਵਿਸ਼ਵ ਚੈਂਪੀਅਨ ਜੈਵਲਿਨ ਥਰੋਅਰ ਨੀਰਜ ਚੋਪੜਾ ਸਮੇਤ ਕੁਝ ਐਥਲੀਟ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ। ਵੀਡੀਓ ਕਾਨਫਰੰਸਿੰਗ ਰਾਹੀਂ ਸਟਾਰ ਅਥਲੀਟ ਨੀਰਜ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਵਾਅਦਾ ਕੀਤਾ ਕਿ ਓਲੰਪਿਕ ਤੋਂ ਪਰਤਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਘਰ ਦਾ ਬਣਿਆ ‘ਚੂਰਮਾ’ ਲੈ ਕੇ ਆਉਣਗੇ।