ਲੁਧਿਆਣਾ/ਦਿੱਲੀ: ਪੰਜਾਬ ਭਰ ਵਿੱਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ ਅਤੇ ਇੱਕ ਪਾਸੇ ਜਿੱਥੇ ਟੈਂਪਰੇਚਰ ਘੱਟ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਬਾਰਿਸ਼ ਦੇ ਕਰਕੇ ਉਸ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਵਿੱਚ ਆਉਂਦੇ ਦੋ ਤਿੰਨ ਦਿਨ ਤੱਕ ਕਿਤੇ ਕਿਤੇ ਹਲਕੀ ਬਾਰਿਸ਼ ਤੇ ਕਿਤੇ ਕਿਤੇ ਭਾਰੀ ਬਾਰਿਸ਼ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਕਿਸਾਨਾਂ ਲਈ ਲਾਹੇਵੰਦ ਇਹ ਮੀਂਹ: ਉੱਥੇ ਹੀ, ਮੌਸਮ ਵਿਗਿਆਨੀ ਪੀਏਯੂ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਹੈ ਕਿ ਕਿਸਾਨਾਂ ਲਈ ਇਹ ਮੀਂਹ ਕਾਫੀ ਲਾਹੇਵੰਦ ਹੈ, ਕਿਉਂਕਿ ਕਿਸਾਨ ਝੋਨੇ ਦੀ ਕਾਸ਼ਤ ਕਰ ਰਹੇ ਹਨ। ਹੁਣ ਤੱਕ ਜੁਲਾਈ ਮਹੀਨੇ ਦੀ ਸ਼ੁਰੂਆਤ ਵਿੱਚ ਹੀ 79 ਐਮਐਮ ਤੱਕ ਬਾਰਿਸ਼ ਰਿਕਾਰਡ ਕੀਤੀ ਜਾ ਚੁੱਕੀ ਹੈ, ਜਦਕਿ ਜੁਲਾਈ ਮਹੀਨੇ ਦੇ ਵਿੱਚ ਆਮ ਤੌਰ ਉੱਤੇ 220 ਐਮਐਮ ਬਾਰਿਸ਼ ਹੁੰਦੀ ਹੈ।