22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ ਸੈਸ਼ਨ, ਸਰਕਾਰ ਨੇ ਦੱਸਿਆ, ਕਿਸ ਦਿਨ ਪੇਸ਼ ਕੀਤਾ ਜਾਵੇਗਾ ਬਜਟ

ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ਨੀਵਾਰ ਨੂੰ ਭਾਰਤ ਸਰਕਾਰ ਦੀ ਸਿਫਾਰਿਸ਼ ‘ਤੇ ਬਜਟ ਸੈਸ਼ਨ, 2024 ਲਈ 22 ਜੁਲਾਈ ਤੋਂ 12 ਅਗਸਤ ਤੱਕ ਸੰਸਦ ਦੇ ਦੋਵੇਂ ਸਦਨਾਂ ਨੂੰ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਬਜਟ, 2024-25 23 ਜੁਲਾਈ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੰਸਦੀ ਮੰਤਰੀ ਕਿਰਨ ਰਿਜਿਜੂ ਨੇ ਟਵਿਟਰ ‘ਤੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ।

Leave a Reply

Your email address will not be published. Required fields are marked *