ਨਵੀਂ ਦਿੱਲੀ : ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਬੰਗਾਲ ਸਰਕਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਕੋਲਕਾਤਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਸੰਦੇਸ਼ਖਾਲੀ ਵਿੱਚ ਔਰਤਾਂ ਦੇ ਜਿਨਸੀ ਸ਼ੋਸ਼ਣ, ਜ਼ਮੀਨ ਹੜੱਪਣ ਅਤੇ ਰਾਸ਼ਨ ਘੁਟਾਲੇ ਨਾਲ ਸਬੰਧਤ ਸਾਰੇ ਮਾਮਲਿਆਂ ਵਿੱਚ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ।
ਮਮਤਾ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਮਾਮਲੇ ਦੀ ਜਾਂਚ ਕਰੇਗੀ CBI
