ਚੰਡੀਗੜ੍ਹ : ਭਾਜਪਾ ਦੇ ਚਾਰ ਸਿੱਖ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਤਾਲਮੇਲ ਕਮੇਟੀ ਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ, ਜਨਰਲ ਸਕੱਤਰ ਭਾਜਪਾ ਪਰਮਿੰਦਰ ਸਿੰਘ ਬਰਾੜ ਤੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸੂਲੂ ਸ਼ਾਮਲ ਹਨ। ਪਾਰਟੀ ਦਫ਼ਤਰ ਚੰਡੀਗੜ੍ਹ ਪਹੁੰਚੇ ਧਮਕੀ ਭਰੇ ਪੱਤਰ ‘ਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਪੱਤਰ ‘ਚ ਖਾਲਿਸਤਾਨ ਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਿਖੇ ਹੋਏ ਹਨ। ਬੀਜੇਪੀ ਲੀਡਰਾਂ ਨੇ ਦੱਸਿਆ ਕਿ ਅੱਜ ਉਹ ਇਸ ਮਾਮਲੇ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਮਿਲਣ ਜਾ ਰਹੇ ਹਨ। ਉਹ ਆਪਣੀ ਕਿਸਮ ਦਾ ਨਵਾਂ ਕੇਸ ਹੈ। ਪੱਤਰ ‘ਚ ਭਾਜਪਾ ਆਗੂਆਂ ਨੂੰ ਪਾਰਟੀ ਛੱਡਣ ਜਾਂ ਦੁਨੀਆ ਛੱਡਣ ਦੀ ਚਿਤਾਵਨੀ ਦਿੱਤੀ ਗਈ ਹੈ। ਬੀਜੇਪੀ ਆਗੂਆਂ ਨੇ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪੁਲਿਸ ਨੇ ਪੱਤਰ ‘ਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜਿਆ ਹੈ।
Related Posts
‘ਏਕ ਵੋਟ ਦੀ ਕੀਮਤ ਤੁਮ ਕਯਾ ਜਾਨੋ…’, ਪੀਯੂਸ਼ ਗੋਇਲ ਨੇ ਮਨੀਸ਼ ਤਿਵਾੜੀ ਨੂੰ ਕਿਉਂ ਯਾਦ ਦਿਵਾਈਆਂ ਪਿਛਲੀਆਂ ਚੋਣਾਂ
ਚੰਡੀਗੜ੍ਹ। ਭਾਜਪਾ ਆਗੂ ਤੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ…
ਸ੍ਰੀਲੰਕਾ : ਹਿੰਸਾ ਅਤੇ ਸਿਆਸੀ ਅਟਕਲਾਂ ਦੇ ਵਿਚਕਾਰ ਮੰਤਰੀ ਮੰਡਲ ਦਾ ਸਮੂਹਿਕ ਅਸਤੀਫ਼ਾ
ਕੋਲੰਬੋ, 4 ਅਪ੍ਰੈਲ (ਬਿਊਰੋ)- ਸ੍ਰੀਲੰਕਾ ਵਿਚ ਹਿੰਸਾ ਅਤੇ ਸਿਆਸੀ ਅਟਕਲਾਂ ਦੇ ਵਿਚਕਾਰ, ਕੈਬਨਿਟ ਨੇ ਦੇਰ ਰਾਤ ਸਮੂਹਿਕ ਅਸਤੀਫ਼ੇ ਦੇ ਦਿੱਤੇ। ਪ੍ਰਧਾਨ…
ਪੰਜਾਬ ਦੇ ਚੀਫ ਸੈਕਟਰੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਨਿਯੁਕਤੀ ਖ਼ਿਲਾਫ਼ ਪਟੀਸ਼ਨ ‘ਤੇ ਆਇਆ ਅਦਾਲਤ ਦਾ ਫ਼ੈਸਲਾ
ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ…