ਜਲੰਧਰ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਚੋਣ ਦਰਮਿਆਨ ਸਵੇਰ ਗਿਆਰਾਂ ਵਜੇ ਤਕ 23.04 ਫੀਸਦੀ ਵੋਟਾਂ ਪੈ ਚੁੱਕੀਆਂ ਹਨ। ਇਹ ਚੋਣਾਂ ਜਿੱਤਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲਈ ਵੱਕਾਰ ਦਾ ਸਵਾਲ ਬਣ ਗਿਆ ਹੈ। ਵੋਟਾਂ ਸ਼ਾਮ 6 ਵਜੇ ਤੱਕ ਪੈਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ।
ਜਲੰਧਰ ਪੱਛਮੀ ਜ਼ਿਮਨੀ ਚੋਣ: ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ
