ਫਿਰੋਜ਼ਪੁਰ, ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਦੇ ਜਵਾਨਾਂ ਨੇ ਇਥੋਂ ਦੇ ਨਜ਼ਦੀਕੀ ਪਿੰਡ ਕਿਲਚੇ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ਼ ਦੇ ਇੰਟੈਲੀਜੈਂਸ ਵਿੰਗ ਨੂੰ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕੇਟ ਬਰਾਮਦ ਕੀਤਾ ਗਿਆ ਜਿਸ ਵਿੱਚ 570 ਗ੍ਰਾਮ ਹੈਰੋਇਨ ਮੌਜੂਦ ਸੀ। -ਏਐੱਨਆਈ
ਫਿਰੋਜ਼ਪੁਰ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਮਾਦ
