ਚੰਡੀਗੜ੍ਹ : ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ ਤੋਂ ਬਾਅਦ ਅੱਜ ਇੰਗਲੈਂਡ (ਯੂ.ਕੇ.) ਦੀ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਵੱਲੋਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਭਵਿੱਖ ਵਿੱਚ ਲੀਚੀ ਦੇ ਨਿਰਯਾਤ ਸਬੰਧੀ ਅਗਲੇਰੀ ਰਣਨੀਤੀ ਅਤੇ ਖੇਤੀ ਸਹਾਇਕ ਤਕਨੀਕਾਂ ਨੂੰ ਸਾਂਝਾ ਤੇ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕੀਤਾ ਗਿਆ।
UK ਦੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਜੌੜਾਮਾਜਰਾ ਨਾਲ ਭਵਿੱਖੀ ਸਹਿਯੋਗ ਅਤੇ ਨਵੀਆਂ ਖੇਤੀ ਸਹਾਇਕ ਤਕਨੀਕਾਂ ਸਬੰਧੀ ਮੁਲਾਕਾਤ
