ਕਾਠਮੰਡੂ : ਨੇਪਾਲ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਮੱਧ ਨੇਪਾਲ ‘ਚ ਮਦਨ-ਆਸ਼ੀਰ ਹਾਈਵੇਅ ‘ਤੇ ਢਿੱਗਾਂ ਡਿੱਗ ਗਈਆਂ, ਜਿਸ ਕਾਰਨ ਲਗਪਗ 63 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ ‘ਚ ਰੁੜ੍ਹ ਗਈਆਂ। ਦੋਵੇਂ ਬੱਸਾਂ ਵਿੱਚ ਡਰਾਈਵਰ ਸਮੇਤ ਕੁੱਲ 63 ਸਵਾਰੀਆਂ ਸਨ।
ਚਿਤਵਨ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਇੰਦਰਦੇਵ ਯਾਦਵ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਦੋਵੇਂ ਬੱਸਾਂ ਵਿੱਚ ਬੱਸ ਡਰਾਈਵਰ ਸਮੇਤ ਕੁੱਲ 63 ਲੋਕ ਸਵਾਰ ਸਨ। ਢਿੱਗਾਂ ਡਿੱਗਣ ਕਾਰਨ ਬੱਸਾਂ ਤੜਕੇ ਸਾਢੇ ਤਿੰਨ ਵਜੇ ਦਰਿਆ ਵਿੱਚ ਵਹਿ ਗਈਆਂ।