ਖਮਾਣੋਂ: ਅੱਜ ਸਵੇਰੇ ਹਾਈਵੇ ਰੋਡ ‘ਤੇ ਵੱਡਾ ਹਾਦਸਾ ਹੋਣ ਤੋਂ ਟਲਿਆ। ਇਕ ਚਲਦੀ ਗੱਡੀ ਨੂੰ ਅੱਗ ਲੱਗ ਗਈ। ਗੱਡੀ ਵਿੱਚ ਸਵਾਰ ਸਾਰੇ ਵਿਅਕਤੀ ਸਹੀ ਸਲਾਮਤ ਬਾਹਰ ਕੱਢ ਲਏ ਗਏ। ਗੱਡੀ ਵਿੱਚ ਸਵਾਰ ਵਿਅਕਤੀਆਂ ਦਾ ਦੱਸਣਾ ਹੈ ਕਿ ਉਹ ਚੰਡੀਗੜ੍ਹ ਤੋਂ ਫਿਰੋਜ਼ਪੁਰ ਨੂੰ ਜਾ ਰਹੇ ਸੀ ।ਗੱਡੀ ਵਿੱਚ ਬੈਠੇ ਸਵਾਰ ਛੋਟਾ ਬੱਚਾ ਵੀ ਸੀ ।ਕੁਝ ਬੰਦਿਆਂ ਨੂੰ ਸੱਟਾਂ ਲੱਗੀਆਂ ਹਨ ।ਮੌਕੇ ਤੇ ਫਾਇਰ ਬ੍ਰਿਗੇਡ ਸਮਰਾਲੇ ਤੋਂ ਖਮਾਣੋਂ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਦਸਿਆ ਜਾ ਰਿਹਾ ਹੈ ਕਿ ਗੱਡੀ ਵਿੱਚ ਸੀ ਐਨ ਸੀ ਸਿਲੰਡਰ ਸੀ ਪਰ ਬਚਾਅ ਹੋ ਗਿਆ। ਜਖਮੀਆਂ ਨੂੰ ਸਰਕਾਰੀ ਹਸਪਤਾਲ ਖਮਾਣੋਂ ਵਿੱਚ ਭੇਜ ਦਿੱਤਾ ਗਿਆ ਜਿੱਥੇ ਉਹ ਠੀਕ ਹਨ ।ਉਨਾਂ ਦੇ ਮਾਮੂਲੀ ਸੱਟਾ ਲੱਗੀਆਂ ।
ਚੰਡੀਗੜ੍ਹ ਤੋਂ ਲੁਧਿਆਣਾ ਮਾਰਗ ‘ਤੇ ਚਲਦੀ ਗੱਡੀ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
