ਸ੍ਰੀਨਗਰ : ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਿਆਂ ਦੌਰਾਨ ਹੁਣ ਅੱਜ ਕਰੀਬ 12.30 ਵਜੇ ਧਰਤੀ ਕੰਬੀ ਹੈ। ਕਸ਼ਮੀਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.2 ਸੀ। ਭੂਚਾਲ ਦਾ ਕੇਂਦਰ ਬਾਰਾਮੂਲਾ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਇਧਰ-ਉਧਰ ਭੱਜਣ ਲੱਗੇ। ਅਜੇ ਤੱਕ ਕਿਸੇ ਅਣਸੁਖਾਵੀਂ ਘਟਨਾ ਦੀ ਕੋਈ ਖਬਰ ਨਹੀਂ ਹੈ।
ਕਸ਼ਮੀਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, ਲੋਕਾਂ ‘ਚ ਦਹਿਸ਼ਤ
