25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਮਨਾਉਣ ਦਾ ਐਲਾਨ, 1975 ‘ਚ ਇਸ ਦਿਨ ਲਗਾਈ ਗਈ ਸੀ ਐਮਰਜੈਂਸੀ

ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਨੇ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਮਨਾਉਣ ਦਾ ਐਲਾਨ ਕੀਤਾ ਹੈ। ਕੇਂਦਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਨੋਟੀਫਿਕੇਸ਼ਨ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ, ”25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ ‘ਚ ਐਮਰਜੈਂਸੀ ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ। ਭਾਰਤ ਸਰਕਾਰ ਨੇ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਝੱਲਣ ਵਾਲੇ ਸਾਰੇ ਲੋਕਾਂ ਦੇ ਮਹਾਨ ਯੋਗਦਾਨ ਨੂੰ ਯਾਦ ਕਰਨ ਲਈ ਹਰ ਸਾਲ 25 ਜੂਨ ਨੂੰ ‘ਸੰਵਿਧਾਨ ਸ਼ਹੀਦ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ।

25 जून 1975 को तत्कालीन प्रधानमंत्री इंदिरा गाँधी ने अपनी तानाशाही मानसिकता को दर्शाते हुए देश में आपातकाल लगाकर भारतीय लोकतंत्र की आत्मा का गला घोंट दिया था। लाखों लोगों को अकारण जेल में डाल दिया गया और मीडिया की आवाज को दबा दिया गया। भारत सरकार ने हर साल 25 जून को ‘संविधान… pic.twitter.com/KQ9wpIfUTg

— Amit Shah (@AmitShah) July 12, 2024
ਉਨ੍ਹਾਂ ਟਵੀਟ ਵਿਚ ਲਿਖਿਆ ਹੈ ਕਿ 25 ਜੂਨ ਨੂੰ 25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ ਵਿੱਚ ਐਮਰਜੈਂਸੀ ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ ਸੀ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ।

ਭਾਰਤ ਸਰਕਾਰ ਨੇ ਹਰ ਸਾਲ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਦਿਨ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਸਹਿਣ ਵਾਲੇ ਸਾਰੇ ਲੋਕਾਂ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ।

Leave a Reply

Your email address will not be published. Required fields are marked *