ਚੰਡੀਗੜ੍ਹ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ‘ਚ ਹਰਿਆਲੀ ਨੂੰ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਹੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਸ ਦੇ ਮੁੱਖ ਦਫ਼ਤਰ ਵਿਖੇ ਬੌਟਲ ਪਾਮ ਦਾ ਬੂਟਾ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਆਓ ਰੁੱਖ ਲਗਾਈਏ, ਧਰਤੀ ਮਾਂ ਨੂੰ ਬਚਾਈਏ’ ਦੇ ਨਾਅਰੇ ਅਧੀਨ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਪਹਿਲ ਕਦਮੀ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਵਾਤਾਵਰਣ ਪੱਖੀ ਪਹੁੰਚ ਕਰਾਰ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਸਾਰੇ ਪੁਲਸ ਜ਼ਿਲ੍ਹਿਆਂ/ਯੂਨਿਟਾਂ ‘ਚ ਬੌਟਲ ਪਾਮ, ਮਲਸਰੀ, ਅਮਲਤਾਸ, ਟੀਕ, ਟਰਮੀਨਲੀਆ ਅਰਜਨ ਸਮੇਤ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ।
ਪੰਜਾਬ ਪੁਲਸ ਵਲੋਂ ਮਾਨਸੂਨ ਦੇ ਸੁਆਗਤ ਲਈ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ, DGP ਦੀ ਲੋਕਾਂ ਨੂੰ ਖ਼ਾਸ ਅਪੀਲ
